ਕੁੜੀ ਦੇ ਜੀਜੇ ਨੇ ਦਿੱਤੀ ਹਰਚਰਨ ਸਿੰਘ ਦੇ ਪਰਿਵਾਰ ਨੂੰ ਸ਼ਰੇਆਮ ਧਮਕੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਦਿਨਾਂ ਤੋਂ ਹਰਚਰਨ ਸਿੰਘ ਨਾਂ ਦੇ ਲੜਕੇ ਦਾ ਮਾਮਲਾ ਕਾਫ਼ੀ ਜ਼ਿਆਦਾ ਭਖਿਆ ਹੋਇਆ ਹੈ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ। ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਹਰਚਰਨ ਸਿੰਘ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਭਾਵ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਇਸ ਮਾਮਲੇ ਸਬੰਧੀ ਪੁਲੀਸ ਮੁਲਾਜ਼ਮਾਂ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਇਸ ਮਾਮਲੇ ਸਬੰਧੀ ਛਾਣਬੀਣ ਕਰਨ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ

ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਇਸ ਮਾਮਲੇ ਦੇ ਵਿੱਚ ਸੋਢੀ ਧਾਲੀਵਾਲ ਨਾਂ ਦਾ ਇੱਕ ਵਿਅਕਤੀ ਹਰਚਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸਾਥ ਦੇ ਰਿਹਾ ਹੈ ਉਸ ਦਾ ਕਹਿਣਾ ਹੈ ਕਿ ਉਹ ਪੈਸੇ ਪੱਖੋਂ ਵੀ ਹਰਚਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਅੱਗੇ ਆਵੇਗਾ।ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਇਨਸਾਫ਼ ਦਿਵਾਉਣ ਦੇ ਲਈ ਵੀ ਉਹ ਹਰਚਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਹਰ ਪੱਖੋਂ ਮੱਦਦ ਕਰੇਗਾ।ਦੱਸਿਆ ਜਾ ਰਿਹਾ ਹੈ ਕਿ ਲੜਕੀ ਦੇ ਜੀਜੇ ਨੇ ਇਸ ਵਿਅਕਤੀ ਨੂੰ ਫੋਨ ਲਗਾਇਆ ਅਤੇ ਕਿਹਾ ਕਿ ਜੇਕਰ ਉਹ ਇਸ ਮਾਮਲੇ ਦੇ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਇਸ ਲਈ ਉਹ ਚੰਗਾ ਨਹੀਂ ਹੋਵੇਗਾ।

ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਲੜਕੀ ਦੇ ਜੀਜੇ ਨੇ ਇਹ ਵੀ ਮੰਨਿਆ ਹੈ ਕਿ ਹਰਚਰਨ ਸਿੰਘ ਉਨ੍ਹਾਂ ਦੇ ਘਰ ਆਇਆ ਸੀ ਅਤੇ ਉਸ ਦਾ ਖਮਿਆਜ਼ਾ ਉਸ ਨੂੰ ਭੁਗਤਣਾ ਪਿਆ ਹੈ।ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਲੜਕੀ ਦਾ ਤੀਜਾ ਆਰਮੀ ਦੇ ਵਿਚ ਹੈ ਅਤੇ ਉਸ ਵੱਲੋਂ ਇਸ ਅਹੁਦੇ ਤੇ ਹੋਣ ਤੋਂ ਬਾਅਦ ਹੀ ਧ-ਮ-ਕੀ-ਆਂ ਦਿੱਤੀਆਂ ਜਾ ਰਹੀਆਂ ਹਨ।ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮਾਂ ਨੂੰ ਇਸ ਮਾਮਲੇ ਦੇ ਵਿੱਚ ਨਿਰਪੱਖ ਹੋ ਕੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਾਮਲੇ ਦੇ ਵਿੱਚ ਹਰਚਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਨਾਲ

ਇਨਸਾਫ ਹੋ ਸਕੇ।ਕਿਉਂਕਿ ਉਨ੍ਹਾਂ ਦੇ ਨਾਲ ਬਹੁਤ ਜ਼ਿਆਦਾ ਗਲਤ ਹੋਇਆ ਹੈ ਹਰਚਰਨ ਸਿੰਘ ਦੀਆਂ ਚਾਰ ਭੈਣਾਂ ਹਨ ਜਿਨ੍ਹਾਂ ਦੇ ਵਿੱਚੋਂ ਇੱਕ ਨੇਤਰਹੀਣ ਹੈ ਉਨ੍ਹਾਂ ਨੂੰ ਆਪਣੇ ਭਰਾ ਤੋਂ ਬਹੁਤ ਜ਼ਿਆਦਾ ਉਮੀਦਾਂ ਸੀ ਇੱਥੇ ਇਨ੍ਹਾਂ ਉਮੀਦਾਂ ਤੇ ਹੁਣ ਪਾਣੀ ਫਿਰ ਚੁੱਕਿਆ ਹੈ।

Leave a Reply

Your email address will not be published. Required fields are marked *