ਨੌਕਰੀ ਤੋਂ ਕੱਢੇ ਜਾਣ ਤੋਂ ਬਾਅਦ ਡਰਾਈਵਰ ਨੇ 22 ਲੱਖ ਦੀ ਗੱਡੀ ਨੂੰ ਲਾਈ ਅੱਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੇ ਨਾਰਾਜ਼ ਹੋ ਕੇ ਆਪਣੀ ਮਾਲਕਣ ਦੀ ਬਾਈ ਲੱਖ ਦੀ ਗੱਡੀ ਨੂੰ ਅੱਗ ਲਗਾ ਦਿੱਤੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਵਿਅਕਤੀ ਨੇ ਘਰ ਦੇ ਬਾਹਰ ਖੜ੍ਹੀ ਹੋਈ ਕਾਰ ਉਤੇ ਤੇਲ ਛਿੜਕਿਆ ਉਸ ਤੋਂ ਬਾਅਦ ਉਸ ਨੂੰ ਅੱਗ ਲਗਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਇਹ ਵਿਅਕਤੀ ਇਸ ਔਰਤ ਦੇ ਲਈ ਡਰਾਈਵਰ ਦਾ ਕੰਮ ਕਰ ਰਿਹਾ

ਸੀ। ਪਰ ਪਿਛਲੇ ਦਿਨਾਂ ਦੇ ਵਿੱਚ ਕੁੱਝ ਅਜਿਹਾ ਹੋਇਆ ਜਿਸ ਕਾਰਨ ਔਰਤ ਨੇ ਇਸ ਡਰਾਈਵਰ ਨੂੰ ਨੌਕਰੀ ਤੋਂ ਕੱਢ ਦਿੱਤਾ ਜਿਸ ਤੋਂ ਬਾਅਦ ਡਰਾਈਵਰ ਕਾਫੀ ਜ਼ਿਆਦਾ ਗੁੱਸੇ ਵਿੱਚ ਆਇਆ ਅਤੇ ਉਸ ਨੇ ਅਜਿਹਾ ਕਦਮ ਚੁੱਕਿਆ ਹੈ। ਗੱਡੀ ਦੀ ਕੀਮਤ ਕਰੀਬ ਬਾਈ ਲੱਖ ਰੁਪਏ ਦੱਸੀ ਜਾ ਰਹੀ ਹੈ ਅਤੇ ਇਹ ਸਾਰੀ ਘਟਨਾ ਪੂਨੇ ਦੀ ਹੈ।ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਫੋਨ ਕੀਤਾ ਗਿਆ ਅਤੇ ਅੱਗ ਉਤੇ ਕਾਬੂ ਪਾਇਆ ਗਿਆ ਅੱਗ ਬੁਝਾਉਣ ਤੋਂ ਬਾਅਦ ਪਤਾ ਚੱਲਿਆ ਕਿ ਗੱਡੀ ਸੜ ਕੇ ਸੁਆਹ ਹੋ ਚੁੱਕੀ ਸੀ।ਇਸ ਘਟਨਾ ਤੋਂ ਬਾਅਦ ਇਸ ਦੀ ਸੂਚਨਾ ਪੁਲੀਸ

ਮੁਲਾਜ਼ਮਾਂ ਨੂੰ ਵੀ ਦੇ ਦਿੱਤੀ ਗਈ ਹੈ।ਪੁਲੀਸ ਮੁਲਾਜ਼ਮਾਂ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਛਾਣਬੀਣ ਕਰਕੇ ਜਲਦੀ ਹੀ ਇਸ ਮਾਮਲੇ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਸ ਨੂੰ ਉਸਦੀ ਬਣਦੀ ਸਜ਼ਾ ਦਿੱਤੀ ਜਾਵੇਗੀ।ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *