ਗੈਸ ਏਜੰਸੀ ‘ਚ ਹੋਈ ਬੰਦੂਕ ਦੀ ਨੋਕ ‘ਤੇ ਲੁੱਟ 3 ਬਦਮਾਸ਼ਾਂ ਨੇ ਕੀਤੀ ਵੱਡੀ ਵਾਰਦਾਤ

Uncategorized

ਮਹਾਨਗਰ ‘ਚ ਲੁੱਟ-ਖੋਹ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਗਣਤੰਤਰ ਦਿਵਸ ਮੌਕੇ ਸ਼ਹਿਰ ‘ਚ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਪ੍ਰਬੰਧ ਪੁਖਤਾ ਕੀਤੇ ਹੋਏ ਹਨ ਪਰ ਇਸ ਦੇ ਬਾਵਜੂਦ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਲਗਾਤਾਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਪੁਰਾਣੇ ਹੁਸ਼ਿਆਰਪੁਰ ਮਾਰਗ ‘ਤੇ ਪੈਂਦੇ ਪਿੰਡ ਸ਼ੇਖੇ ਨਜ਼ਦੀਕ ਸਥਿਤ ਵਿਜੇ ਗੈਸ ਏਜੰਸੀ ਤੋਂ ਲੁਟੇਰੇ ਦਿਨ ਦਿਹਾੜੇ ਗੰਨ ਪੁਆਇੰਟ ‘ਤੇ ਗੈਸ ਏਜੰਸੀ ਦੇ ਗੁਦਾਮ ਕੀਪਰ ਤੋਂ 2 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਸਬੰਧੀ ਗੈਸ ਏਜੰਸੀ ਦੇ ਮਾਲਕ ਵੱਲੋਂ

ਲੁੱਟ ਦੀ ਵਾਰਦਾਤ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਉਪਰੰਤ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਥਿਆਰਬੰਦ ਲੁਟੇਰੇ ਗੈਸ ਏਜੰਸੀ ਦੇ ਗੁਦਾਮ ‘ਚੋਂ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਪੁਰਾਣੀ ਹੁਸ਼ਿਆਰਪੁਰ ਰੋਡ ‘ਤੇ ਵਿਜੇ ਗੈਸ ਏਜੰਸੀ ਦਾ ਗੁਦਾਮ ਹੈ। ਏਜੰਸੀ ਦੇ ਮੈਨੇਜਰ ਰਾਹੁਲ ਨੇ ਦੱਸਿਆ

ਕਿ ਦਿਨ ਦਿਹਾੜੇ ਤਿੰਨ ਹਥਿਆਰਬੰਦ ਲੁਟੇਰੇ ਗੁਦਾਮ ‘ਚ ਦਾਖ਼ਲ ਹੋਏ। ਲੁਟੇਰਿਆਂ ਨੇ ਮੁਲਾਜ਼ਮ ਨੂੰ ਬੰਦੂਕ ਦੇ ਜ਼ੋਰ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਸਾਰੀ ਘਟਨਾ ਗੁਦਾਮ ‘ਚ ਲੱਗੇ ਹੋਏ ਕੈਮਰਿਆਂ ‘ਚ ਕੈਦ ਹੋਈ ਹੈ। ਵੀਡੀਓ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਲੁਟੇਰੇ ਮੁਲਾਜ਼ਮ ਨੂੰ ਡਰਾ ਧਮਕਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *