Shoaib Sania: ਪਾਕਿਸਤਾਨੀ ਟੀਮ ਦੇ ਕ੍ਰਿਕਟਰ ਸ਼ੋਏਬ ਮਲਿਕ ਤੇ ਸਾਬਕਾ ਟੈਨਿਸ ਸਟਾਰ ਸਾਨੀਆ ਮਿਰਜ਼ਾ ਦੇ ਵਿਆਹ ‘ਚ ਕਾਫੀ ਸਮੇਂ ਤੋਂ ਦਰਾਰ ਦੀਆਂ ਖਬਰਾਂ ਆ ਰਹੀਆਂ ਸਨ। ਇਸ ਦੌਰਾਨ ਸਾਨੀਆ ਮਿਰਜ਼ਾ ਤੋਂ ਤਲਾਕ ਲੈਣ ਤੋਂ ਬਾਅਦ ਸ਼ੋਏਬ ਮਲਿਕ ਨੇ ਤੀਜੀ ਵਾਰ ਵਿਆਹ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ।ਸ਼ੋਏਬ ਨੇ ਬੀਤੇ ਦਿਨੀਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਿ ਪਾਕਿਸਤਾਨ ਡੇਲੀ ਦੀ ਇਕ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਸਾਨੀਆ ਮਿਰਜ਼ਾ ਨੂੰ ਸ਼ੋਏਬ ਮਲਿਕ ਨੂੰ ਤਲਾਕ ਕਿਉਂ ਦੇਣਾ
ਪਿਆ? ਆਓ ਜਾਣਦੇ ਹਾਂ ਇਸ ਦੇ ਪਿੱਛੇ ਦਾ ਕਾਰਨ ਇਸ ਲੇਖ ਰਾਹੀਂ…37 ਸਾਲ ਦੀ ਸਾਨੀਆ ਮਿਰਜ਼ਾ ਨੂੰ ਸ਼ੋਏਬ ਮਲਿਕ ਦਾ ਦੂਜੀਆਂ ਔਰਤਾਂ ਨਾਲ ਮਿਲਣਾ ਪਸੰਦ ਨਹੀਂ ਸੀ। ਉਹ ਲੰਬੇ ਸਮੇਂ ਤਕ ਇਸ ਗੱਲ ਨੂੰ ਨਜ਼ਰਅੰਦਾਜ਼ ਕਰਦੀ ਰਹੀ ਪਰ ਆਪਣੇ ਪਤੀ ਸ਼ੋਏਬ ਦੇ ਵਿਆਹ ਤੋਂ ਬਾਹਰੀ ਸਬੰਧਾਂ ਕਾਰਨ ਸਾਨੀਆ ਨੇ ਤਲਾਕ ਦਾ ਕਦਮ ਚੁੱਕ ਲਿਆ।ਪਾਕਿਸਤਾਨ ਡੇਲੀ ਦੀ ਰਿਪੋਰਟ ਮੁਤਾਬਕ ਸ਼ੋਏਬ ਮਲਿਕ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਤੀਜੇ ਵਿਆਹ ‘ਚ ਸ਼ਾਮਲ ਨਹੀਂ ਹੋਏ। ਮਲਿਕ ਦੀ ਭੈਣ ਵੀ ਸਾਨੀਆ ਦੇ ਤਲਾਕ ਦੇ ਫੈਸਲੇ ਤੋਂ ਨਾਖੁਸ਼ ਨਜ਼ਰ ਆ ਰਹੀ ਸੀ। ਦਾਅਵਾ
ਕੀਤਾ ਜਾ ਰਿਹਾ ਹੈ ਕਿ ਸਾਨੀਆ ਮਲਿਕ ਦੇ ਵਿਆਹ ਤੋਂ ਬਾਹਰਲੇ ਸਬੰਧਾਂ ਤੋਂ ਤੰਗ ਆ ਚੁੱਕੀ ਸੀ।ਤੁਹਾਨੂੰ ਦੱਸ ਦੇਈਏ ਕਿ ਸਨਾ ਨਾਲ ਵਿਆਹ ਕਰ ਕੇ ਸ਼ੋਏਬ ਮਲਿਕ ਨੇ ਸਾਫ ਕਰ ਦਿੱਤਾ ਸੀ ਕਿ ਉਨ੍ਹਾਂ ਨੇ ਸਾਨੀਆ ਨੂੰ ਤਲਾਕ ਦੇ ਦਿੱਤਾ ਹੈ। ਇਸ ਦੌਰਾਨ ਸਾਨੀਆ ਦੇ ਪਿਤਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਸਾਨੀਆ ਨੇ ਹਮੇਸ਼ਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੋਕਾਂ ਦੀ ਨਜ਼ਰ ਤੋਂ ਦੂਰ ਰੱਖਿਆ। ਅੱਜ ਉਨ੍ਹਾਂ ਨੂੰ ਦੱਸਣ ਦੀ ਨੌਬਤ ਆ ਗਈ ਕਿ ਸ਼ੋਏਬ ਤੇ ਉਨ੍ਹਾਂ ਦੇ ਤਲਾਕ ਨੂੰ ਕੁਝ ਮਹੀਨੇ ਹੋ ਚੁੱਕੇ ਹਨ। ਉਨ੍ਹਾਂ ਨੇ ਸ਼ੋਏਬ ਨੂੰ ਜ਼ਿੰਦਗੀ ਦੀ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਜੀਵਨ ਦੇ ਇਸ ਸੰਵੇਦਨਸ਼ੀਲ ਸਮੇਂ ‘ਤੇ ਅਸੀਂ ਸਾਰੇ ਪ੍ਰਸ਼ੰਸਕਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਕਿਸੇ ਕਿਸਮ ਦੀ ਅਟਕਲਾਂ ‘ਚ ਨਾ ਉਲਝਣ ਤੇ ਉਨ੍ਹਾਂ ਦੀ ਨਿੱਜਤਾ ਦਾ ਸਨਮਾਨ ਕਰਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ