ਪੰਜਾਬ ‘ਚ ਧੁੰਦ ਦਾ ਕਹਿਰ ਜਾਰੀ ਹੈ, ਜਿਸ ਕਾਰਨ ਵਾਪਰ ਰਹੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਤਾਜ਼ਾ ਘਟਨਾ ਤਰਨਤਾਰਨ ਦੀ ਹੈ, ਜਿਥੇ ਇੱਕ ਪਤੀ-ਪਤਨੀ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਹੈ। ਦੋਵੇਂ ਪਤੀ-ਪਤਨੀ ਮੋਟਰਸਾਈਕਲ ‘ਤੇ ਜਾ ਰਹੇ ਸਨ, ਜਿਨ੍ਹਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਜਦਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਮ੍ਰਿਤਕ ਪਤੀ-ਪਤਨੀ ਦੀ ਪਛਾਣ ਅਰਸ਼ਦੀਪ ਸਿੰਘ ਅਤੇ
ਕਾਜਲ ਵੱਜੋਂ ਹੋਈ ਹੈ, ਜਿਨ੍ਹਾਂ ਦਾ ਕੁੱਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਥਾਣਾ ਝਬਾਲ ਅਧੀਨ ਪਿੰਡ ਪੱਧਨੀ ਕਲਾਂ ਦੇ ਵਸਨੀਕ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਬੀਐਸਐਫ਼ ਦੀ ਸਿੰਘਪੁਰਾ ਛਾਉਣੀ ਨੇੜੇ ਵਾਪਰੀ।ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਨੇ ਦੱਸਿਆ ਕਿ ਦੋਵਾਂ ਦਾ ਵਿਆਹ ਅਜੇ 4 ਕੁ ਮਹੀਨੇ ਪਹਿਲਾਂ ਹੀ ਹੋਇਆ ਅਤੇ ਬੁੱਧਵਾਰ ਭਿੱਖੀਵਿੰਡ ਦਵਾਈ ਲੈਣ ਗਏ ਸਨ।
ਇਸ ਦੌਰਾਨ ਜਦੋਂ ਉਹ ਸਿੰਘਪੁਰਾ ਬੀਐਸਐਫ਼ ਛਾਉਣੀ ਨੇੜੇ ਪਹੁੰਚੇ ਤਾਂ ਇੱਕ ਗੱਡੀ ਦੀ ਲਪੇਟ ਵਿੱਚ ਆ ਗਏ। ਨਤੀਜੇ ਵੱਜੋਂ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਦੌਰਾਨ ਇੱਕ ਹੋਰ ਵਿਅਕਤੀ ਵੀ ਮੋਟਰਸਾਈਕਲ ‘ਤੇ ਗੁਜਰ ਰਿਹਾ ਸੀ, ਜੋ ਹਾਦਸੇ ਦੀ ਲਪੇਟ ਵਿੱਚ ਆ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਅਰੰਭ ਦਿੱਤੀ ਹੈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ