ਨਿਊਜ਼ੀਲੈਂਡ ‘ਚ ਗੁਰਸਿੱਖ ਨੌਜਵਾਨ ਦਾ ਕ/ਤਲ,

Uncategorized

ਨਿਊਜ਼ੀਲੈਂਡ ਦੇ ਦਖਣੀ ਟਾਪੂ ਦੇ ਸ਼ਹਿਰ ਪਾਇਨ ਹਿੱਲ ’ਚ ਇਕ ਸਿੱਖ ਨੌਜੁਆਨ ਦੀ ਸ਼ੱਕੀ ਹਾਲਾਤ ’ਚ ਲਾਸ਼ ਮਿਲੀ ਹੈ। ਉਪਨਗਰ ਡੁਨੇਡਿਨ ’ਚ ਸੋਮਵਾਰ ਸਵੇਰੇ 27 ਸਾਲਾਂ ਦੇ ਗੁਰਜੀਤ ਸਿੰਘ ਦੀ ਖ਼ੂਨ ਨਾਲ ਲਥਪਥ ਲਾਸ਼ ਨੇੜੇ ਕੱਚ ਖਿੱਲਰਿਆ ਪਿਆ ਸੀ ਅਤੇ ਉਸ ਦਾ ਗਲਾ ਵੱਢ ਕੇ ਕਤਲ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ 25 ਜਾਂਚਕਰਤਾਵਾਂ ਦੀ ਟੀਮ ਅਜੇ ਵੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਮੂਲ ਰੂਪ ’ਚ ਲੁਧਿਆਣਾ ਦੇ ਪਿੰਡ ਪਮਾਲ ਦਾ ਰਹਿਣ ਵਾਲਾ ਗੁਰਜੀਤ ਸਿੰਘ 2015 ’ਚ ਵਿਦਿਆਰਥੀ ਵੀਜ਼ਾ ’ਤੇ ਨਿਊਜ਼ੀਲੈਂਡ ਗਿਆ ਸੀ। ਉਹ ਤਿੰਨ ਵੱਡੀਆਂ ਭੈਣਾਂ ਦਾ ਇਕੋ-ਇਕ ਭਰਾ ਸੀ ਅਤੇ ਛੇ ਕੁ ਮਹੀਨੇ ਪਹਿਲਾਂ ਹੀ ਉਹ ਪੰਜਾਬ ’ਚ ਵਿਆਹ ਕਰਵਾ ਕੇ ਗਿਆ ਸੀ। ਉਸ ਨੇ ਅਪਣੀ ਪਤਨੀ ਨੂੰ ਵੀ ਅਪਣੇ ਕੋਲ ਸਦਿਆ ਸੀ ਜਿਸ ਨੇ ਦੋ ਹਫ਼ਤੇ ਬਾਅਦ ਹੀ ਨਿਊਜ਼ੀਲੈਂਡ ਆਉਣਾ ਸੀ। ਪਰ ਸੋਮਵਾਰ ਸਵੇਰੇ ਜਦੋਂ ਉਸ ਦੀ ਪਤਨੀ ਦੀ ਕਾਫ਼ੀ ਸਮੇਂ ਤਕ ਕਾਲ ਕਰਨ ਤੋਂ ਬਾਅਦ ਵੀ

ਗੁਰਜੀਤ ਸਿੰਘ ਨਾਲ ਗੱਲ ਨਾ ਹੋਈ ਤਾਂ ਉਸ ਨੇ ਨਿਊਜ਼ੀਲੈਂਡ ਸਥਿਤ ਗੁਰਜੀਤ ਦੇ ਦੋਸਤ ਨੂੰ ਫ਼ੋਨ ਕੀਤਾ ਅਤੇ ਖ਼ਬਰਸਾਰ ਲੈਣ ਲਈ ਕਿਹਾ। ਪਰ ਜਦੋਂ ਉਸ ਦਾ ਦੋਸਤ ਗੁਰਜੀਤ ਦੇ ਘਰ ਪੁੱਜਾ ਤਾਂ ਖ਼ੂਨ ’ਚ ਲਥਪਥ ਲਾਸ਼ ਵੇਖ ਕੇ ਹੈਰਾਨ ਰਹਿ ਗਿਆ ਅਤੇ ਪੁਲਿਸ ਨੂੰ ਸਦਿਆ। ਜਾਂਚਕਰਤਾਵਾਂ ਨੇ ਉਦੋਂ ਤੋਂ ਹੀ ਉਸ ਦੇ ਘਰ ਬਾਹਰ ਡੇਰਾ ਲਾਇਆ ਹੋਇਆ ਹੈ। ਪੁਲਿਸ ਨੇ ਕਿਹਾ ਕਿ ਪੋਸਟਮਾਰਟਮ ਬੁਧਵਾਰ ਨੂੰ ਕ੍ਰਾਈਟਚਰਚ ਵਿਖੇ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰ

Leave a Reply

Your email address will not be published. Required fields are marked *