ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟ੍ਰੀਟ ਪ੍ਰੀ-ਵੈਡਿੰਗ ਫੋਟੋਸ਼ੂਟ ਲਈ ਹਾਟਸਪੌਟ ਬਣੀ ਹੋਈ ਹੈ। ਇੱਥੇ ਆਏ ਦਿਨ ਵਿਆਹ ਦੇ ਬੰਧਨ ਵਿਚ ਬੱਜਣ ਵਾਲੇ ਨਵੇਂ ਜੋੜੇ ਇਸ ਇਤਿਹਾਸਕ ਖ਼ੇਤਰ ‘ਚ ਹਰ ਰੋਜ਼ ਫੋਟੋਗ੍ਰਾਫ਼ਰਾਂ ਨਾਲ ਦੇਖੇ ਜਾ ਰਹੇ ਹਨ। ਸ੍ਰੀ ਗੁਰੂ ਰਾਮਦਾਸ ਜੀ ਦੇ ਵੱਲੋਂ ਸਥਾਪਿਤ ਕੀਤੇ ਪਵਿੱਤਰ ਸਥਾਨ ਦੀ ਅਧਿਆਤਮਿਕਤਾ ਨੂੰ ਲੈ ਕੇ ਅੱਜ ਪੁਲਸ ਪ੍ਰਸ਼ਾਸਨ ਵੱਲੋਂ ਇਸ ਜਗ੍ਹਾ ਤੇ ਵੱਖ-ਵੱਖ ਥਾਵਾਂ ‘ਤੇ ਹੋਡਿੰਗ ਬੋਰਡ ਲਗਾਏ ਗਏ ਹਨ ਜਿਸ ਉੱਤੇ ਸਾਫ ਸਾਫ ਲਿਖਿਆ ਗਿਆ ਹੈ ਕਿ ਇਸ ਜਗ੍ਹਾ ‘ਤੇ ਪ੍ਰੀ ਵੈਡਿੰਗ ਫੋਟੋਗ੍ਰਾਫਰੀ ਅਤੇ ਰੀਲਾਂ ਬਣਾਉਣ ਦੀ ਸਖ਼ਤ ਮਨਾਹੀ
ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀ ਫੋਟੋਗ੍ਰਾਫਰਾਂ ਨੂੰ ਜ਼ਿਆਦਾਤਰ ਜੋੜੇ ਇਸ ਲੋਕੇਸ਼ਨ ‘ਤੇ ਪ੍ਰੀ-ਵੈਡਿੰਗ ਸ਼ੂਟ ਕਰਨ ਲਈ ਜ਼ੋਰ ਦਿੰਦੇ ਹਨ, ਜਦੋਂ ਕਿ ਕਈ ਵਾਰ ਫੋਟੋਗ੍ਰਾਫਰ ਉਨ੍ਹਾਂ ਨੂੰ ਇੱਥੇ ਲੈ ਕੇ ਆਉਂਦੇ ਹਨ ਅਤੇ ਭੀੜ ਤੋਂ ਬਚਣ ਲਈ ਸਵੇਰੇ ਸ਼ੂਟ ਕੀਤਾ ਜਾਂਦਾ ਹੈ। ਸੂਤਰਾਂ ਮੁਤਾਬਕ ਇਕ ਕਾਰਕੁਨ ਮਨਮੋਹਨ ਸਿੰਘ ਨੇ ਮੰਗ ਕੀਤੀ ਸੀ ਕੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਐੱਸ.ਜੀ.ਪੀ.ਸੀ. ਦੇ ਨਾਲ ਇਨ੍ਹਾਂ ਪ੍ਰੀ-ਵੈਡਿੰਗ ਫੋਟੋਸ਼ੂਟ ‘ਤੇ ਪੱਕੇ ਤੌਰ ‘ਤੇ ਪਾਬੰਦੀ ਲਗਾਵੇ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਕਿਹਾ ਕਿ ਸ਼੍ਰੋਮਣੀ
ਕਮੇਟੀ ਪਹਿਲਾਂ ਹੀ ਇਹ ਮਾਮਲਾ ਅਧਿਕਾਰੀਆਂ ਕੋਲ ਉਠਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਪ੍ਰਸ਼ਾਸਨ ਨਾਲ ਗੱਲ ਕੀਤੀ ਸੀ ਜਿਸ ਦੇ ਤਹਿਤ ਅੱਜ ਇਹ ਉਪਰਾਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਗੁਰੂ ਰਾਮਦਾਸ ਜੀ ਦੁਆਰਾ ਸਥਾਪਿਤ ਇਕ ਪਵਿੱਤਰ ਸਥਾਨ ਅਤੇ ਅਧਿਆਤਮਿਕਤਾ ਦਾ ਕੇਂਦਰ ਹੈ। ਸੰਗਤਾਂ ਇਸ ਅਸਥਾਨ ‘ਤੇ ਸ਼ਰਧਾ ਨਾਲ ਆਉਂਦੀਆਂ ਹਨ। ਪ੍ਰਸ਼ਾਸਨ ਨੂੰ ਇਸ ਨੂੰ ਸਮਝਦੇ ਹੋਏ ਪਹਿਲਾਂ ਹੀ ਇਹ ਉਪਰਾਲਾ ਕਰਦੇ ਹੋਏ ਇਸ ਵਰਤਾਰੇ ਨੂੰ ਬੰਦ ਕਰਨਾ ਚਾਹੀਦਾ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ